ਤਰਨਤਾਰਨ 'ਚ ਵਿਜੀਲੈਂਸ ਵੱਲੋਂ ਪਟਵਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਵਿਖੇ ਵੱਡੀ ਕਾਰਵਾਈ ਕਰਦਿਆਂ ਪਟਵਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਹੈ ਸਰਕਲ ਗੋਲਵਾਰਡ ਪਿੰਡ ਬਾਲਾ ਚੱਕ ਵਿਖੇ ਤਾਇਨਾਤ ਇਸ ਪਟਵਾਰੀ 'ਤੇ ਜਰਨੈਲ ਸਿੰਘ ਨਾਂ ਦੇ ਵਿਅਕਤੀ ਕੋਲੋਂ ਜ਼ਮੀਨ ਦੇ ਰਿਕਾਰਡ ਸੁਧਾਰਣ ਦੇ ਨਾਂ 'ਤੇ ਕੁੱਲ 30,000 ਰੁਪਏ ਰਿਸ਼ਵਤ ਮੰਗਣ ਦਾ ਦੋਸ਼ ਹੈ । ਵਿਜੀਲੈਂਸ ਨੇ ਇਸ ਮਾਮਲੇ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ।